ਚੰਗਰ ਇਲਾਕੇ ਦੀ ਧੀ ਭਾਵਨਾ ਨੇ ਰੂਪਨਗਰ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਕੀਤਾ ਹਾਸਲ - daughter of Changar area
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ 'ਚ ਜ਼ਿਲ੍ਹਾ ਰੂਪਨਗਰ ਵਿੱਚੋਂ ਭਾਵਨਾ ਨੇ ਆਰਟਸ ਗੁਰੱਪ 'ਚੋਂ 98.44 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਰੂਪਨਗਰ ਜ਼ਿਲ੍ਹੇ ਦੇ ਪਿਛੜੇ ਇਲਾਕੇ ਚੰਗਰ ਦੇ ਪਿੰਡ ਮੱਸੇਵਾਲ ਦੀ ਭਾਨਵਾ ਨੇ ਆਪਣੀ ਮਿਹਨਤ ਤੇ ਅਧਿਆਪਕਾਂ ਦੇ ਚੰਗੇ ਮਾਰਗ ਦਰਸ਼ਨ ਇਹ ਪ੍ਰਾਪਤੀ ਹਾਸਲ ਕੀਤੀ ਹੈ। ਭਾਵਨਾ ਨੇ ਕਿਹਾ ਕਿ ਇਸ ਪ੍ਰਾਪਤੀ ਪਿੱਛੇ ਉਸ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਦੇ ਅਧਿਆਪਕਾਂ, ਮਾਪਿਆਂ ਅਤੇ ਖਾਸਕਰ ਉਸ ਦੇ ਚਾਚਾ ਜੀ ਦਾ ਵੱਡਾ ਯੋਗਦਾਨ ਹੈ। ਭਾਵਨਾ ਦੀ ਇਸ ਪ੍ਰਾਪਤੀ 'ਤੇ ਉਸ ਦੇ ਮਾਪਿਆਂ ਸਮੇਤ ਪੂਰੇ ਇਲਾਕੇ ਨੂੰ ਮਾਣ ਹੈ।