ਪੰਜਾਬ

punjab

ETV Bharat / videos

ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ - ਸਿੱਖਾਂ ਦੀ ਗਿਣਤੀ

By

Published : Aug 1, 2021, 12:46 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਫ਼ਗਾਨਿਸਤਾਨ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਭਾਰਤ ਅਤੇ ਅਫ਼ਗਾਨਿਸਤਾਨ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਦਿਨੋ-ਦਿਨ ਘੱਟਦੀ ਗਿਣਤੀ ਬੇਹੱਦ ਚਿੰਤਾ ਦਾ ਵਿਸ਼ਾ ਹੈ, ਜਿਸ ਨੂੰ ਭਾਰਤ ਸਰਕਾਰ ਸੰਜੀਦਗੀ ਨਾਲ ਲਵੇ ਅਤੇ ਉਥੇ ਵੱਸਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਪਹਿਲਾਂ ਅਫ਼ਗਾਨਿਸਤਾਨ ਵਿੱਚ ਲੱਖਾਂ ਸਿੱਖ ਵੱਸਦੇ ਸਨ, ਪਰੰਤੂ ਹੁਣ ਇਨ੍ਹਾਂ ਦੀ ਗਿਣਤੀ ਬੇਹੱਦ ਸੀਮਤ ਰਹਿ ਗਈ ਹੈ। ਇਸ ਦਾ ਕਾਰਨ ਅਸੁਰੱਖਿਆ ਦੀ ਭਾਵਨਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਅਫ਼ਗਾਨਿਸਤਾਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਥੋੜ੍ਹੇ ਸਮੇਂ ਅੰਦਰ ਹੀ ਅਫ਼ਗਾਨਿਸਤਾਨ ਵਿਚ ਸਿੱਖਾਂ ’ਤੇ ਦੋ ਵੱਡੇ ਨਸਲੀ ਹਮਲੇ ਹੋਏ ਹਨ। ਇਨ੍ਹਾਂ ਵਿਚ ਸਿੱਖ ਭਾਈਚਾਰੇ ਦੇ ਆਗੂਆਂ ਸਣੇ ਕਈਆਂ ਦੀਆਂ ਜਾਨਾਂ ਗਈਆਂ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਇਸ ਸਬੰਧ ਵਿਚ ਪੱਤਰ ਵੀ ਲਿਖਿਆ ਜਾਵੇਗਾ।

ABOUT THE AUTHOR

...view details