ਡੀ.ਟੀ.ਐਫ ਨੇ ਸਲਾਨਾ ਜਨਰਲ ਕਾਊਂਸਲ ਦੀ ਝੰਡੇ ਅਤੇ ਤਖ਼ਤੀਆਂ ਲਗਾ ਕੇ ਕੀਤੀ ਸ਼ੁਰੂਆਤ - DTF
ਮਾਨਸਾ: ਅਧਿਆਪਕ ਮੰਗਾਂ ਨੂੰ ਹੱਲ ਕਰਵਾਉਣ ਅਤੇ ਸਿੱਖਿਆ ਦੇ ਉਜਾੜੇ ਖ਼ਿਲਾਫ਼ ਡੀ.ਟੀ.ਐੱਫ ਦੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਸ਼ਹਿਰ ਵਿੱਚ ਵਿਸ਼ਾਲ ਮਾਰਚ ਕੱਢਣ ਅਤੇ ਅਧਿਆਪਕ ਮੰਗਾਂ ਨੂੰ ਹੱਲ ਕਰਵਾੳਣ ਅਤੇ ਸਿੱਖਿਆ ਦੇ ਉਜਾੜੇ ਖ਼ਿਲਾਫ਼ ਬੀਤੇ ਵਰ੍ਹੇ ਦੌਰਾਨ ਹੋਈ ਵਿਆਪਕ ਸਰਗਰਮੀ 'ਤੇ ਵਿਚਾਰ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਲਗਾਤਾਰ ਕਿਸਾਨ ਮਜ਼ਦੂਰ ਆਪਣੀਆਂ ਜਾਨਾਂ ਗੁਆ ਰਹੇ ਹਨ ਪਰ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਖੇਤੀ ਨੂੰ ਰੱਦ ਨਾ ਕੀਤੇ ਤਾਂ ਉਹ ਕਿਸਾਨਾਂ ਦੇ ਨਾਲ ਇਸ ਘੋਲ ਵਿੱਚ ਹਮਾਇਤ ਕਰਕੇ ਕੇਂਦਰ ਸਰਕਾਰ ਨੂੰ ਖੇਤੀ ਨੂੰ ਰੱਦ ਕਰਨ ਲਈ ਮਜ਼ਬੂਰ ਕਰਨਗੇ। ਉੱਥੇ ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਰਕੇ ਕਿਸਾਨਾਂ ਮਜ਼ਦੂਰਾਂ ਦੇ ਸਿਰ ਲਗਾਤਾਰ ਕਰਜ਼ਾ ਵਧਦਾ ਜਾ ਰਿਹਾ ਹੈ।