ਲਾਠੀਚਾਰਜ ਦੇ ਵਿਰੋਧ 'ਚ ਕਿਸਾਨ ਯੂਨੀਅਨ ਨੇ ਪੁਤਲਾ ਫੂਕਿਆ - Kisan Union
ਗੜ੍ਹਸ਼ੰਕਰ: ਮੋਗਾ ਵਿੱਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਵਿੱਚ ਕਿਸਾਨਾਂ 'ਤੇ ਹੋਈ ਰੈਲੀ ਵਿੱਚ ਹੋਈ ਲਾਠੀਚਾਰਜ ਦੇ ਵਿਰੋਧ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਗੜ੍ਹਸ਼ੰਕਰ ਦੇ ਨੰਗਲ ਚੌਂਕ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਰਤੀ ਕਿਸਾਨ ਯੂਨੀਨ ਦੇ ਤਹਿਸੀਲ ਪ੍ਰਧਾਨ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਦੀ ਸ਼ਹਿ ਨਾਲ ਕਿਸਾਨਾਂ ਦੇ ਉੱਪਰ ਲਾਠੀਚਾਰਜ ਕੀਤਾ ਗਿਆ।