ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਤਿਆਰੀਆਂ ਕੀਤੀਆਂ ਆਰੰਭ - ਤਿਆਰੀਆਂ ਕੀਤੀਆਂ ਆਰੰਭ
ਬਠਿੰਡਾ: ਪੰਜਾਬ ਵਿੱਚ 2022 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਵਿੱਚ ਰਿਟਰਨਿੰਗ ਅਫਸਰ ਵੱਲੋਂ ਬਠਿੰਡਾ ਦਿਹਾਤੀ ਦੀ ਟੀਮ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦੌਰਾਨ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਵੱਲੋਂ ਲਾਂਚ ਕੀਤੀ ਐਪ ਬਾਰੇ ਜਾਣਕਾਰੀ ਦਿੱਤੀ ਗਈ। ਜਾਣਕਾਰੀ ਦਿੰਦਿਆਂ ਸੌਰਵ ਨਗਾਰੀ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਹ ਟ੍ਰੇਨਿੰਗ ਪੜਾਅ ਵਾਰ ਚੋਣ ਅਮਲੇ ਨੂੰ ਦਿੱਤੀ ਜਾਵੇਗੀ। ਪਹਿਲਾਂ ਬਠਿੰਡਾ ਦਿਹਾਤੀ ਦੇ ਚੋਣ ਅਮਲੇ ਨੂੰ ਇਹ ਟ੍ਰੇਨਿੰਗ ਦਿੱਤੀ ਗਈ ਹੈ ਜਿਸ ਵਿੱਚ ਬੱਤੀ ਅਧਿਕਾਰੀਆਂ ਨੇ ਭਾਗ ਲਿਆ।