ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਪੁਲਿਸ 'ਤੇ ਕਾਰਵਾਈ ਨਾ ਕਰਨ ਦੇ ਲਗਾਏ ਦੋਸ਼ - ਗਰਾਊਂਡ
ਅੰਮ੍ਰਿਤਸਰ: ਬੀਤੇ ਦਿਨੀ ਹਲਕਾ ਮਜੀਠਾ ਦੇ ਥਾਣਾ ਕੱਥੂਨੰਗਲ ਅਧੀਂਨ ਪੈਂਦੇ ਪਿੰਡ ਦੀ ਗਰਾਊਂਡ ਨੇੜਿਉਂ ਮ੍ਰਿਤਕ ਹਾਲਤ ਵਿੱਚ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿੱਚ ਨਾਮਜ਼ਦ ਕਥਿਤ ਮੁਲਜ਼ਮ ਨੂੰ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ਼ ਵਜੋਂ ਮੰਗਲਵਾਰ ਨੂੰ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਥਾਣਾ ਕੱਥੂਨੰਗਲ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੜਕ ਤੇ ਧਰਨਾ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਦਿਲਬਾਗ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਨੂੰ ਕਥਿਤ ਤੌਰ ਤੇ ਮਾਰ ਕੇ ਗਰਾਊਂਡ ਸੁੱਟਿਆ ਗਿਆ ਸੀ, ਅਤੇ ਪੁਲਿਸ ਕਥਿਤ ਮੁਲਜਮਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਪੁਲਿਸ ਨੇ ਦੋ ਦਿਨ ਦਾ ਭਰੋਸਾ ਦੇ ਕੇ ਧਰਨਾ ਖੁੱਲਵਾਇਆ ਹੈ, ਅਤੇ ਜੇਕਰ ਪੁਲਿਸ ਨੇ ਫਿਰ ਵੀ ਕਾਰਵਾਈ ਨਾ ਕੀਤੀ, ਤਾਂ ਉਹ ਟੋਲ ਪਲਾਜ਼ਾ ਤੇ ਧਰਨਾ ਲਗਾਉਣਗੇ ਅਤੇ ਇਨਸਾਫ਼ ਲੈਣਗੇ।