ਇਨਸਾਫ਼ ਲਈ ਪੀੜਤ ਪਰਿਵਾਰ ਨੇ ਪੁਲਿਸ ਥਾਣੇ ਦਾ ਕੀਤਾ ਘਿਰਾਓ - arrest of the accused
ਮਾਨਸਾ: ਜਨਵਰੀ ਮਹੀਨੇ 'ਚ ਨੌਜਵਾਨ 'ਤੇ ਹੋਏ ਜਾਨਲੇਵਾ ਹਮਲੇ 'ਚ ਇਨਸਾਫ਼ ਦੀ ਮੰਗ ਕਰਦਿਆਂ ਪਰਿਵਾਰ ਵਲੋਂ ਥਾਣਾ ਸਿਟੀ ਬੰਨ੍ਹ ਦਾ ਘਿਰਾਓ ਕੀਤਾ। ਪਰਿਵਾਰ ਦਾ ਕਹਿਣਾ ਕਿ ਪੁਲਿਸ ਵਲੋਂ ਮੁਲਜ਼ਮਾਂ ਨੂੰ ਸਿਰਫ਼ ਨਾਮਜ਼ਦ ਕਰਕੇ ਛੱਡ ਦਿੱਤਾ ਗਿਆ ਅਤੇ ਹੁਣ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਪਰਿਵਾਰ ਦਾ ਕਹਿਣਾ ਕਿ ਤਿੰਨ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਥਾਣੇ ਦਾ ਘਿਰਾਓ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਪ੍ਰਦਰਸ਼ਨ ਜਾਰੀ ਰਹੇਗਾ।