ਭਾਰਤ ਬੰਦ ਨੂੰ ਲੈਕੇ ਕਿਸਾਨਾਂ ਨੇ ਵਿੱਢੀਆਂ ਇਹ ਤਿਆਰੀਆਂ
ਮਾਨਸਾ: ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ (India close) ਦਾ ਐਲਾਨ ਕੀਤਾ ਗਿਆ ਹੈ ਜਿਸਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਵੱਲੋਂ ਇਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਕੀਤੀਆਂ ਜਾ ਰਹੀਆਂ ਹਨ। ਮਾਨਸਾ ਦੇ ਪਿੰਡ ਕੋਟ ਲੱਲੂ ਵਿਖੇ ਮਾਨਸਾ ਅਤੇ ਭੀਖੀ ਬਲਾਕ ਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Kisan Union Ugrahan) ਵੱਲੋਂ ਮੀਟਿੰਗ ਕੀਤੀ ਗਈ। ਕਿਸਾਨ ਆਗੂਆਂ ਨੇ ਈਟੀਵੀ ਭਾਰਤ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਦੇ ਵਿੱਚ ਅੰਦੋਲਨ ਜਾਰੀ ਹੈ ਅਤੇ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸਫਲ ਬਣਾਉਣ ਦੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗਾਂ ਜਾਰੀ ਹਨ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ 24 ਸਤੰਬਰ ਨੂੰ ਮੋਟਰਸਾਇਕਲ ਰੈਲੀ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।