ਸਰਕਾਰ ਨੂੰ ਅਗਲੀ ਚੁਣੌਤੀ ਦੇਣ ਮਗਰੋਂ ਕਿਸਾਨਾਂ ਦਾ ਧਰਨਾ ਖ਼ਤਮ - ਕੇਂਦਰ ਸਰਕਾਰ ਖਿਲਾਫ ਰੋਸ ਧਰਨਾ
ਜਲੰਧਰ: ਪੂਰੇ ਦੇਸ਼ ਵਿੱਚ ਵੀਰਵਾਰ ਨੂੰ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਦੇ ਵਿਰੁੱਧ ਚੱਕਾ ਜਾਮ ਕੀਤਾ ਗਿਆ। ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨਾਂ ਨੇ ਵੱਖ-ਵੱਖ ਸ਼ਹਿਰਾਂ ਦੀਆਂ ਸੜਕਾਂ ਅਤੇ ਹਾਈਵੇ 'ਤੇ ਬੈਠਕੇ ਕੇਂਦਰ ਸਰਕਾਰ ਖਿਲਾਫ ਰੋਸ ਧਰਨਾ ਦਿੱਤਾ। ਇਸ ਦੌਰਾਨ ਸਿਰਫ ਐਂਬੂਲੈਂਸ ਅਤੇ ਫ਼ੌਜੀ ਗੱਡੀਆਂ ਨੂੰ ਹੀ ਆਉਣ-ਜਾਣ ਦੀ ਇਜਾਜ਼ਤ ਦਿੱਤੀ ਗਈ। 4 ਵਜੇ ਕਿਸਾਨਾਂ ਵੱਲੋਂ ਸੜਕਾਂ ਨੂੰ ਖੋਲ੍ਹ ਦਿੱਤਾ ਗਿਆ ਅਤੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਗਿਆ। ਧਰਨੇ ਤੋਂ ਬਾਅਦ ਕਿਸਾਨਾਂ ਨੇ ਕਿਹਾ ਕਿ ਜੇ ਹੁਣ ਵੀ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਨਹੀਂ ਲਿਆ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਦਿੱਲੀ ਜਾਕੇ ਕੇਂਦਰ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਕਰਨਗੇ।