1 ਮਈ ਨੂੰ ਹੋਣ ਵਾਲੀ ਕਿਸਾਨ ਰੈਲੀ ਨੂੰ ਲੈਕੇ ਰੇੜਕਾ ਬਰਕਰਾਰ - ਮਜ਼ਦੂਰ ਦਿਵਸ
ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਅਤੇ ਮਜ਼ਦੂਰ ਦਿਵਸ ਨੂੰ ਸਮਰਪਿਤ ਨੂਰਪੁਰ ਬੇਦੀ ਦੇ ਪਿੰਡ ਚਹਿੜ ਮਜਾਰਾ 'ਚ ਕਿਸਾਨਾਂ ਵਲੋਂ ਕਿਸਾਨ ਮਜ਼ਦੂਰ ਕਾਨਫਰੰਸ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਉਧਰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪ੍ਰਸ਼ਾਸਨ ਵਲੋਂ ਕਾਨਫਰੰਸ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਜਿਸ ਨੂੰ ਲੈਕੇ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਹਰ ਹਾਲਾਤ 'ਚ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਨੂੰ ਰੋਕਦਾ ਹੈ ਤਾਂ ਨੂਰਪੁਰ ਬੇਦੀ ਥਾਣੇ ਦਾ ਘਿਰਾਓ ਕੀਤਾ ਜਾਵੇਗਾ।
Last Updated : Apr 30, 2021, 4:45 PM IST