ਕਿਸਾਨਾਂ ਨੇ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਐਸਡੀਐਮ ਸੁਲਤਾਨਪੁਰ ਲੋਧੀ ਨੂੰ ਸੌਂਪਿਆ ਮੰਗ ਪੱਤਰ - ਲਖਮੀਰਪੁਰ ਖੀਰੀ
ਕਪੂਰਥਲਾ: ਕਿਸਾਨ ਜਥੇਬੰਦੀਆਂ ਵੱਲੋਂ ਐਸ. ਡੀ. ਐਮ ਸੁਲਤਾਨਪੁਰ ਲੋਧੀ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਕਿ ਕਿਸਾਨਾਂ ਨੇ ਮੰਗ ਕੀਤੀ ਕਿ, ਲਖਮੀਰਪੁਰ ਖੀਰੀ ਦੀ ਜਾਂਚ ਢਿੱਲੇ ਢੰਗ ਨਾਲ ਕੀਤੀ ਜਾ ਰਹੀ ਹੈ। ਇਹ ਜਾਂਚ ਸਖ਼ਤੀ ਨਾਲ ਕੀਤੀ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰ ਉਸਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤੇ ਜਾਵੇ। ਇਸ ਮੰਗ ਪੱਤਰ ਵਿੱਚ ਕਿਸਾਨਾਂ ਨੇ ਪੰਜਾਬ ਵਿੱਚ ਡੀਏਪੀ ਖਾਦ ਦੀ ਹੋ ਰਹੀ ਕਾਲਾ ਬਾਜ਼ਾਰੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ। ਮੰਗ ਪੱਤਰ ਦੇਣ ਮੌਕੇ ਕਿਸਾਨਾਂ ਦੁਆਰਾ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨੇਰੇਬਾਜੀ ਕੀਤੀ