ਕਿਸਾਨਾਂ ਦੇ ਹੱਕ 'ਚ ਲੋਹੜੀ ਨਾ ਮਨਾਉਣ ਲਈ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ - farmers protest
ਤਰਨਤਾਰਨ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਬਾਰਡਰ ਉਤੇ ਧਰਨੇ ਲਗਾਏ ਗਏ ਹਨ। ਇਸੇ ਸਘੰਰਸ਼ ਨੂੰ ਹੋਰ ਮਜਬੂਤ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਕਾਲੇ ਕਾਨੂੰਨਾਂ ਬਾਰੇ ਜਾਣੂ ਕਰਵਾਉਣ ਲਈ ਅਤੇ ਇਸ ਵਾਰ ਲੋਹੜੀ ਦਾ ਤਿਉਹਾਰ ਨਾ ਮਨਾਉਣ ਲਈ ਅਪੀਲ ਕੀਤੀ ਜਾ ਰਹੀ ਹੈ। ਪਿੰਡ-ਪਿੰਡ ਲੋਕਾਂ ਤੱਕ ਅਪੀਲ ਪਹੰਚਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਮਾਰਚ ਕੱਢਿਆ ਗਿਆ। ਜੋ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਇਲਾਕਿਆਂ ਤੋਂ ਹੁੰਦਾ ਹੋਇਆ ਕਸਬਾ ਖਾਲੜਾ ਵਿਖੇ ਖ਼ਤਮ ਹੋਇਆ।