ਕੂੜੇ ਦੇ ਢੇਰ ਨੂੰ ਲਾਈ ਅੱਗ ਬਿਮਾਰੀਆਂ ਨੂੰ ਦੇ ਰਹੀ ਹੈ ਸੱਦਾ, ਲੋਕ ਪਰੇਸ਼ਾਨ - ਬਿਮਾਰੀਆਂ
ਹੁਸ਼ਿਆਰਪੁਰ: ਇੱਕ ਪਾਸੇ ਜਿਥੇ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਰਕਾਰਾਂ ਵੱਲੋਂ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਸਰਕਾਰਾਂ ਦੀਆਂ ਇਹ ਸਕੀਮਾਂ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੁੰਦੀਆਂ ਦਿਖਾਈ ਦੇ ਰਹੀਆਂ ਹਨ।ਜ਼ਿਲ੍ਹੇ ਦੇ ਪਿੱਪਲਾਂਵਾਲਾ ਨਜ਼ਦੀਕ ਸਥਿਤ ਕੂੜੇ ਦੇ ਡੰਪ ਨੂੰ ਜਿੱਥੇ ਰੋਜ਼ਾਨਾ ਅੱਗ ਲਗਾਈ ਜਾਣ ਕਾਰਨ ਧੂੰਆਂ ਲੋਕਾਂ ਦੀ ਸਿਹਤ ਲਈ ਜਾਨਲੇਵਾ ਸਾਬਤ ਹੋ ਰਿਹਾ ਹੈ ਉਥੇ ਹੀ ਇਸ ਕੂੜੇ ਦੇ ਡੰਪ ਨੂੰ ਲੈ ਕੇ ਸਥਾਨਕ ਲੋਕਾਂ ਵੱਲੋਂ ਕਈ ਵਾਰ ਸ਼ਿਕਾਇਤ ਦਿੱਤੀ ਗਈ ਪਰ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀਂ ਕੀਤੀ। ਜਿਸ ਕਾਰਨ ਲੋਕਾਂ ਨੇ ਵੱਡਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਹੈ।