ਫਤਿਹਗੜ੍ਹ ਸਾਹਿਬ 'ਚ ਪਹਿਲੇ ਕਰਾਫ਼ਟ ਮੇਲੇ ਦੀ ਹੋਈ ਸ਼ੁਰੂਆਤ - Fatehgarh Sahib latest news
ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਪਹਿਲੀ ਵਾਰ ਕਰਵਾਏ ਜਾ ਰਹੇ ਕਰਾਫ਼ਟ ਮੇਲੇ ਦੀ ਸ਼ੁਰੂਆਤ 7 ਮਾਰਚ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਸ਼ਮਾ ਰੋਸ਼ਨ ਕਰਕੇ ਕੀਤੀ। ਇਸ ਕਰਾਫ਼ਟ ਮੇਲੇ 'ਚ ਕਰੀਬ 150 ਸ਼ਿਲਪਕਾਰ ਤੇ ਕਾਰੀਗਰ ਹਿੱਸਾ ਲੈਣਗੇ। ਇਸ ਮੇਲੇ ਦੇ ਪਹਿਲੇ ਦਿਨ ਰਾਜਸਥਾਨ ਦੇ ਕਲਾਕਾਰਾਂ ਨੇ ਆਪਣੀ ਕਲਾਕਾਰੀ ਪੇਸ਼ ਕੀਤੀ। ਇਸ ਮੌਕੇ ਡੀ.ਸੀ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਇਸ ਮੇਲੇ ਰਾਹੀਂ ਨਵੀਂ ਪੀੜੀ ਦੇ ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਕਰਾਫ਼ਟ ਮੇਲੇ ਦੌਰਾਨ ਦੇਸ਼-ਭਰ ਦੀਆਂ ਵੱਖ-ਵੱਖ ਵੰਨਗੀਆਂ ਅਤੇ ਲੋਕ ਨਾਚਾਂ ਅਤੇ ਲੋਕ ਕਲਾਵਾਂ ਦੀਆਂ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ।