ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਅਜਾਇਬ ਘਰ ਦਾ ਰੱਖਿਆ ਨੀਂਹ ਪੱਥਰ - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ
ਗੁਰਦਾਸਪੁਰ: ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ ਅਜਾਇਬ ਘਰ ਅਤੇ ਘੰਟਾ ਘਰ ਦਾ ਨੀਂਹ ਪੱਥਰ ਗੁਰਦਾਸਪੁਰ ਦੇ ਕਸਬਾ ਕਲਾਨੌਰ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਐਸ.ਪੀ ਸਿੰਘ ਓਬਰਾਏ ਅਤੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਰੱਖਿਆ ਗਿਆ। ਇਸ ਦੇ ਨਾਲ ਹੀ ਸਰਬੱਤ ਦਾ ਭਲਾ ਟਰੱਸਟ ਵਲੋਂ ਗੁਰਦਾਸਪੁਰ ਪ੍ਰਸ਼ਾਸਨ ਨੂੰ ਟੂਰਿਸਟ ਬੱਸ ਵੀ ਭੇਟ ਕੀਤੀ ਗਈ , ਜੋ ਜ਼ਿਲ੍ਹੇ ਦੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏਗੀ।