ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਈ ਲੜਾਈ 'ਚ ਲੜਕੀ ਦੀ ਕੁੱਟਮਾਰ ਕਰਕੇ ਤੋੜੇ ਦੰਦ - The girl was beaten and her teeth were broken in a fight over drainage in taran tarn
ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਢੋਟੀਆਂ ਵਿੱਚ ਦੋ ਧਿਰਾਂ ਵਿਚਕਾਰ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ ਹੋ ਗਿਆ। ਇਸ ਦੌਰਾਨ ਇੱਕ ਧਿਰ ਦੇ ਗੰਭੀਰ ਸੱਟਾਂ ਵੱਜੀਆਂ ਹਨ। ਕੈਂਰੋਂ ਹਸਪਤਾਲ ਵਿੱਚ ਦਾਖ਼ਲ ਜ਼ਖਮੀ ਸੁਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਰਹਿੰਦੇ ਪਰਿਵਾਰ ਤੇ ਉਨ੍ਹਾਂ ਦੇ ਕਰਾੲਏਦਾਰਾਂ ਨੇ ਉਸ ਦੀ ਅਤੇ ਉਸ ਦੇ ਪਿਤਾ ਦੀ ਕੁੱਟਮਾਰ ਕੀਤੀ। ਇਸ ਮਗਰੋਂ ਚਾਰ ਨੌਜਵਾਨਾਂ ਨੇ ਉਸ ਦੀ ਕੁੁੱਟਮਾਰ ਤੇ ਉਸ ਨਾਲ ਜਬਰਦਸਤੀ ਕਰਨ ਦੀ ਕੋਸ਼ਿਸ਼ ਵੀ ਕੈਰੋਂ ਹਸਪਤਾਲ ਵਿੱਚ ਕੀਤੀ। ਥਾਣਾ ਸਰਹਾਲੀ ਦੇ ਮੁਖੀ ਚੰਦਰ ਭੂਸ਼ਨ ਨੇ ਕਿਹਾ ਇਸ ਮਾਮਲੇ ਵਿੱਚ ਬਣ ਦੀ ਕਾਰਵਾਈ ਕੀਤੀ ਜਾ ਰਹੀ ਹੈ।