ਸਰਕਾਰ ਨੇ ਦੁਕਾਨਦਾਰਾਂ ਨੂੰ ਦਿੱਤੀ ਵੱਡੀ ਰਾਹਤ, ਰੂਪਨਗਰ ਜ਼ਿਲ਼੍ਹੇ 'ਚ ਵੀ ਖੁੱਲ੍ਹਣਗੀਆਂ ਦੁਕਾਨਾਂ - ਪੰਜਾਬ ਸਰਕਾਰ
ਰੂਪਨਗਰ: ਕੋਰੋਨਾ ਦੀ ਮਹਾਂਮਾਰੀ ਦੇ ਚੱਲਦੇ ਜਿੱਥੇ ਪੰਜਾਬ ਦੇ ਵਿੱਚ ਲਗਾਤਾਰ ਕਰਫਿਊ ਜਾਰੀ ਹੈ ਉੱਥੇ ਹੀ ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਦੁਕਾਨਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੋਲ੍ਹੀਆਂ ਜਾ ਸਕਦੀਆਂ ਹਨ। ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਵੀ ਇਹ ਆਦੇਸ਼ ਜ਼ਿਲ੍ਹੇ ਦੇ ਵਿੱਚ ਵੀ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ਦੇ ਦੁਕਾਨਦਾਰ ਇਸ ਨਵੇਂ ਸਮੇਂ ਅਨੁਸਾਰ ਦੁਕਾਨ ਖੋਲ੍ਹ ਸਕਦੇ ਹਨ, ਇਹ ਸਾਰੀਆਂ ਦੁਕਾਨਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਰੋਸਟਰ ਦੇ ਅਧੀਨ ਹੀ ਖੁੱਲ੍ਹਣਗੀਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਜਿਵੇਂ ਕਿ ਸਮਾਜਿਕ ਦੂਰੀ ਮਾਸਕ ਪਾਉਣਾ ਸੈਨੇਟਾਈਜ਼ਰ ਦੀ ਵਰਤੋਂ ਕਰਨਾ ਆਦਿ ਦੀ ਪਾਲਣਾ ਯਕੀਨੀ ਬਣਾਈ ਜਾਵੇ ।