ਸ਼ਹੀਦ ਮੇਹਰ ਸਿੰਘ ਦੇ ਨਾਮ 'ਤੇ ਰੱਖਿਆ ਜਾਵੇਗਾ ਸਰਕਾਰੀ ਸਕੂਲ ਦਾ ਨਾਮ - Senior secondary school
ਸੀਨੀਅਰ ਸੈਕੰਡਰੀ ਸਕੂਲ ਨਰੋਟ ਜੈਮਲ ਸਿੰਘ ਜਿਸ ਦਾ ਨਾਮ ਹੁਣ ਸ਼ਹੀਦ ਮੇਹਰ ਸਿੰਘ ਵੀਰ ਚੱਕਰ ਵਿਜੇਤਾ ਦੇ ਨਾਮ ਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਸੰਨ 1971 ਦੀ ਜੰਗ ਦੇ ਵਿੱਚ ਦੁਸ਼ਮਣਾਂ ਦੇ ਦੰਦ ਖੱਟੇ ਕਰਦੇ ਹੋਏ ਉਨ੍ਹਾਂ ਦੇ ਪੱਚੀ ਤੋਂ ਤੀਹ ਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਸਥਾਨਕ ਲੋਕਾਂ ਵੱਲੋਂ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਤੇ ਰੱਖਣ ਦੇ ਲਈ ਸਰਕਾਰਾਂ ਅੱਗੇ ਗੁਹਾਰ ਲਗਾਈ ਪਰ ਕਈ ਸਰਕਾਰਾਂ ਆਈਆਂ ਅਤੇ ਗਈਆਂ ਪਰ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਤੇ ਨਹੀਂ ਰੱਖਿਆ ਗਿਆ ਪਰ ਹੁਣ ਸਿੱਖਿਆ ਵਿਭਾਗ ਨੇ ਇਸ ਸਕੂਲ ਦਾ ਨਾਮ ਬਦਲ ਕੇ ਸ਼ਹੀਦ ਮੇਹਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਰ ਦਿੱਤਾ ਹੈ ਜਿਸ ਦੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਸਥਾਨਕ ਲੋਕਾਂ ਦੇ ਵਿੱਚ ਖੁਸ਼ੀ ਦੀ ਲਹਿਰ ਹੈ।