ਸਰਕਾਰ ਵਲੋਂ ਜ਼ਿਮ ਬੰਦ ਕਰਨ ਦਾ ਫ਼ੈਸਲਾ ਬਿਲਕੁਲ ਗਲਤ-ਜ਼ਿਮ ਮਾਲਿਕ - ਸਰਕਾਰ ਪੁਰੀ ਤਰ੍ਹਾਂ ਚੌਕਸ
ਮਾਨਸਾ: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਪੁਰੀ ਤਰ੍ਹਾਂ ਚੌਕਸ ਹੈ। ਇਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਅਗਲੇ ਆਦੇਸ਼ਾਂ ਤੱਕ ਸੂਬੇ 'ਚ ਜ਼ਿਮ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨੂੰ ਲੈਕੇ ਜ਼ਿਮ ਮਾਲਿਕਾਂ ਵਲੋਂ ਸਰਕਾਰ ਦੇ ਇਸ ਫੈਸਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਠੇਕਿਆਂ ਤੋਂ ਆਮਦਨ ਆਉਂਦੀ ਹੈ, ਇਸ ਲਈ ਉਨ੍ਹਾਂ ਨੂੰ ਖੁੱਲ੍ਹਾ ਰੱਖਿਆ ਗਿਆ ਹੈ, ਜਦਕਿ ਜ਼ਿਮ ਤੋਂ ਲੋਕ ਤੰਦਰੁਸਤ ਹੁੰਦੇ ਹਨ, ਉਸ ਨੂੰ ਬੰਦ ਰੱਖਿਆ ਜਾ ਰਿਹਾ ਹੈ, ਜੋ ਬਿਲਕੁਲ ਗਲਤ ਹੈ।