ਪ੍ਰਵਾਸੀ ਮਜ਼ਦੂਰਾਂ ਦਾ ਖਿਆਲ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ: ਹਾਈਕੋਰਟ - punjab and haryana high court news
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਮਾਮਲੇ ਵਿੱਚ ਸੁਣਵਾਈ ਕਰਦੇ ਹਏ ਕਿਹਾ ਕਿ ਪ੍ਰਵਾਸੀ ਮਜ਼ਦੂਰ ਤੇ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਿਰਾਏ ਉੱਤੇ ਸਸਤੇ ਮਕਾਨ ਤੇ ਖਾਣਾ ਉਪਲੱਬਧ ਕਰਵਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਜੱਜ ਰਿਤੂ ਬਾਹਰੀ ਵੱਲੋਂ ਪੰਜਾਬ ਤੇ ਹਰਿਆਣਾ ਸਰਕਾਰ ਤੋਂ ਜਵਾਬ ਤਲਬ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਦੀ ਯੋਜਨਾ ਨੂੰ ਲਾਗੂ ਕਰਨ ਦੇ ਲਈ ਕੀ ਕੀਤਾ ਗਿਆ, ਇਹ ਦੱਸਿਆ ਜਾਵੇ। ਹਾਈਕੋਰਟ ਨੇ ਕਿਹਾ ਹੈ ਕਿ ਕ੍ਰਾਇਮ ਵਿੱਚ ਵਾਧਾ ਨਾ ਹੋਵੇ, ਇਸ ਲਈ ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਨੂੰ ਖਾਣਾ ਅਤੇ ਕਿਰਾਏ ਉੱਤੇ ਰਹਿਣ ਦੇ ਲਈ ਸਸਤੇ ਮਕਾਨ ਮੁਹੱਈਆ ਕਰਵਾਏ ਜਾਣ।