ਰੰਜਿਸ਼ ਦੇ ਚੱਲਦਿਆਂ ਕੀਤੀ ਇਹ ਵਾਰਦਾਤ - ਕੁੱਟਮਾਰ ਕਰਕੇ ਦੁਕਾਨ ਨੂੰ ਅੱਗ
ਪਠਾਨਕੋਟ: ਸ਼ੈਲੀ ਰੋਡ 'ਤੇ ਬਣੀ ਇੱਕ ਦੁਕਾਨ ਨੂੰ ਰੰਜਿਸ਼ ਦੇ ਚੱਲਦਿਆਂ ਅੱਗ ਲਗਾ ਦਿੱਤੀ ਗਈ। ਜਿਸ ਕਾਰਨ ਦੁਕਾਨ 'ਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਪੀੜ੍ਹਤ ਨੇ ਦੱਸਿਆ ਕਿ ਉਹ ਦੇਸੀ ਦਵਾਈਆਂ ਦਾ ਕੰਮ ਕਰਦਾ ਹੈ ਅਤੇ ਉਸਦਾ ਰਿਸ਼ਤੇਦਾਰ ਦੁਕਾਨ 'ਚ ਸੌ ਰਿਹਾ ਸੀ ਤਾਂ ਕੁਝ ਲੋਕਾਂ ਵਲੋਂ ਇਸ ਦੀ ਕੁੱਟਮਾਰ ਕਰਕੇ ਦੁਕਾਨ ਨੂੰ ਅੱਗ ਲਗਾ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਕਰੀਬ ਦੋ ਲੱਖ ਦਾ ਨੁਕਸਾਨ ਹੋ ਗਿਆ। ਇਸ ਦੇ ਨਾਲ ਹੀ ਉਨ੍ਹਾਂ ਮੁਲਜ਼ਮਾਂ ਦੀ ਪਛਾਣ ਕਰਦਿਆਂ ਦੱਸਿਆ ਕਿ ਉਹ ਮੁਕੇਰੀਆਂ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਕੁੱਟਮਾਰ ਤੋਂ ਬਾਅਦ ਉਕਤ ਲੋਕ ਮੌਕੇ ਤੋਂ ਫ਼ਰਾਰ ਹੋ ਗਏ।