ਪੰਜਾਬ ਵਿਧਾਨ ਸਭਾ 'ਚ ਗੂੰਜਿਆ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕਾਂ ਦਾ ਮੁੱਦਾ - ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦਾ ਮੁੱਦਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕਾਂ ਦਾ ਮੁੱਦਾ ਗੂੰਜਿਆ। ਵਿਧਾਨ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਵੱਲੋਂ 'ਆਪ' ਤੋਂ ਬਗ਼ਾਵਤ ਕਰਕੇ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਆਪਣੀ ਨਵੀਂ ਪਾਰਟੀ ਬਣਾਉਣ ਵਾਲੇ ਵਿਧਾਇਕਾਂ ਦੇ ਮੁੱਦੇ ਤੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਘੇਰਿਆ ਗਿਆ। ਹਾਲਾਂਕਿ ਇਸ ਮੁੱਦੇ 'ਤੇ ਸਪੀਕਰ ਰਾਣਾ ਕੇਪੀ ਨੇ ਜਵਾਬ ਦਿੱਤਾ ਕਿ ਜਦੋਂ ਤੱਕ ਉਨ੍ਹਾਂ ਦੀ ਤਸੱਲੀ ਨਹੀਂ ਹੋ ਜਾਂਦੀ ਸਪੀਕਰ ਕੋਲ ਅਧਿਕਾਰ ਹੈ ਕਿ ਉਹ ਕਿਸੇ ਵੀ ਵਿਧਾਇਕ ਉਪਰ ਹੋਣ ਵਾਲੀ ਕਾਰਵਾਈ ਉੱਤੇ ਰੋਕ ਲਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਫੇਰ ਵੀ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਅਦਾਲਤ ਜਾ ਸਕਦਾ ਹੈ। ਇਸ ਦੌਰਾਨ ਵਿਧਾਇਕ ਸੁਖਪਾਲ ਖਹਿਰਾ ਨੇ ਆਪਣੀ ਸਫਾਈ ਦਿੱਤੀ ਤੇ ਮਨਪ੍ਰੀਤ ਸਿੰਘ ਇਯਾਲੀ ਨੇ ਵੀ ਬਿਆਨ ਦਿੱਤਾ।