ਹਥਿਆਰ ਬੰਦ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਲੁੱਟੇ 2 ਲੱਖ 20 ਹਜ਼ਾਰ ਰੁਪਏ - ਪੈਟਰੋਲ ਪੰਪ ਦੇ ਕਰਿੰਦੇ ਤੋਂ ਲੁੱਟੇ
ਅੰਮ੍ਰਿਤਸਰ: ਪੰਜਾਬ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋਂ-ਦਿਨ ਵੱਧ ਦੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਲੁੱਟ ਦੀ ਵਾਰਦਾਤ ਪਿੰਡ ਸੰਗੋਜਲਾ (Village Sangojla) ਤੋਂ ਸਾਹਮਣੇ ਆਈ ਹੈ। ਜਿੱਥੇ ਲੁਟੇਰਿਆਂ ਨੇ 2 ਲੁੱਖ 20 ਹਜ਼ਾਰ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਹੈ। ਪੰਪ ਦੇ ਕਰਿੰਦੇ ਸਾਗਰ ਨੇ ਦੱਸਿਆ ਕਿ ਜਦੋਂ ਉਹ ਬੈਂਕ ਵਿੱਚ ਕੈਸ ਜਮ (Case deposit in bank) ਕਰਵਾਉਣ ਲਈ ਜਾ ਰਿਹਾ ਸੀ ਤਾਂ ਪਿਛੋ ਆਏ ਹਥਿਆਰ ਬੰਦ ਲੁਟੇਰਿਆਂ ਨੇ ਉਸ ਨਾਲ ਮਾਰਕੁੱਟ ਕਰਕੇ ਉਸ ਤੋਂ 2 ਲੱਖ 20 ਹਜ਼ਾਰ ਰੁਪਏ ਦੀ ਲੁੱਟ ਕਰਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।