ਪ੍ਰਾਈਵੇਟ ਹਸਪਤਾਲ ਧੜੱਲੇ ਨਾਲ ਕਰ ਰਹੇ ਹਨ ਲੋਕਾਂ ਦੀ ਲੁੱਟ: ਬੈਂਸ
ਜਲੰਧਰ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਜਲੰਧਰ 'ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਜਿਥੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਹੈ, ਉਥੇ ਹੀ ਪ੍ਰਾਈਵੇਟ ਹਸਪਤਾਲਾਂ ਵਲੋਂ ਮਰੀਜ਼ਾਂ ਦੀ ਧੜੱਲੇ ਨਾਲ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਪ੍ਰਸ਼ਾਸਨ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਢਿੱਲ ਦਿੱਤੀ ਗਈ ਹੈ, ਜਿਸ ਕਾਰਨ ਹਸਤਪਾਲ ਲੋਕਾਂ ਦੀ ਲੁੱਟ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਹਾਂਮਾਰੀ ਦੇ ਸਮੇਂ 'ਚ ਪ੍ਰਾਈਵੇਟ ਹਸਪਤਾਲਾਂ ਵਲੋਂ ਲੋਕਾਂ ਦੀ ਕੀਤੀ ਜਾ ਰਹੀ ਅੰਨ੍ਹੀ ਲੁੱਟ ਨੂੰ ਰੋਕਿਆ ਜਾਵੇ।