ਸਰਦੂਲ ਸਿਕੰਦਰ ਦੇ ਦੁਨੀਆਂ ਤੋਂ ਤੁਰ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋਣਾ: ਪੰਜਾਬੀ ਗਾਇਕ
ਫਤਿਹਗੜ੍ਹ ਸਾਹਿਬ: ਸੁਰਾਂ ਦੇ ਸਿਕੰਦਰ ਸਰਦੂਲ ਸਿਕੰਦਰ ਦਾ ਬੀਤੇ ਦਿਨ ਇਲਾਜ ਦੇ ਦੋਰਾਨ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਦੇ ਪਰਿਵਾਰ ਅਤੇ ਸੰਗੀਤ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਸਰਦੂਲ ਸਿਕੰਦਰ ਨੂੰ ਉਹਨਾਂ ਦੇ ਜੱਦੀ ਪਿੰਡ ਖੇੜੀਨੌਧ ਸਿੰਘ ਦੇ ਵਿੱਚ ਸਪੁਰਦ-ਏ-ਖ਼ਾਕ ਕੀਤਾ ਗਿਆ। ਇਸ ਮੌਕੇ ਸਰਦੂਲ ਸਿਕੰਦਰ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵੱਡੀ ਗਿਣਤੀ ’ਚ ਸੰਗੀਤ ਪ੍ਰੇਮੀ ਅਤੇ ਪੰਜਾਬੀ ਗਾਇਕ ਪਹੁੰਚੇ। ਇਸ ਮੌਕੇ ਤੇ ਵੱਖ ਵੱਖ ਪੰਜਾਬੀ ਗਾਇਕਾਂ ਨੇ ਕਿਹਾ ਕਿ ਸਰਦੂਲ ਸਿਕੰਦਰ ਦੇ ਜਾਣ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ।