ਮੈਰਿਜ ਪੈਲਸ ਐਸੋਸੀਏਸ਼ਨ ਨੇ ਸਰਕਾਰ ਨੂੰ ਕੀਤੀ ਇਹ ਅਪੀਲ - ਹੋਟਲ ਅਤੇ ਮੈਰਿਜ ਪੈਲਸ
ਲੁਧਿਆਣਾ: ਸ਼ਹਿਰ ’ਚ ਹੋਟਲ ਅਤੇ ਮੈਰਿਜ ਪੈਲਸ ਵਾਲਿਆਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਕੀ ਜੋ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਨਵੀਆਂ ਹਦਾਇਤਾਂ ਜਾਰੀ ਕੀਤੀਆ ਹਨ ਉਹ ਸਾਡੇ ਲਈ ਘਾਤਕ ਸਾਬਤ ਹੋ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਿੱਥੇ ਹੋਰਨਾਂ ਇੰਡਸਟਰੀਆਂ ਨੂੰ 50 ਫੀਸਦ ਦੀ ਛੂਟ ਦਿੱਤੀ ਜਾ ਰਹੀ ਹੈ ਉਹਨਾਂ ਦੀ ਇੰਡਸਟਰੀ ਨੂੰ ਵੀ ਛੋਟ ਮਿਲਣੀ ਚਾਹੀਦੀ ਹੈ ਤਾਂ ਜੋ ਆਪਣਾ ਕਾਰੋਬਾਰ ਜਾਰੀ ਰੱਖ ਸਕਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਨਵੀਂ ਨੀਤੀ ਨਾਲ ਕਿਤੇ ਨਾ ਕਿਤੇ ਹੋਟਲ ਇੰਡਸਟਰੀ ਬੰਦ ਹੋਣ ਦੀ ਕਗਾਰ ’ਤੇ ਹੈ।