ਸ਼ਹੀਦ ਦੀ 11 ਸਾਲਾਂ ਦੀ ਧੀ ਦੇ ਬੋਲਾਂ ਨੇ ਕਰ ਦਿੱਤਾ ਸਭ ਨੂੰ ਭਾਵੁਕ - ਸ਼ਹੀਦ ਦੀ 11 ਸਾਲਾਂ ਦੀ ਧੀ
ਕਪੂਰਥਲਾ: ਜ਼ਿਲ੍ਹੇ ਦੇ ਪਿੰਡ ਤਲਵੰਡੀ ਮਾਨਾਂ ਦੇ ਸ਼ਹੀਦ ਜਸਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਦੇ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ਹੀਦ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਦੀ 11 ਸਾਲਾਂ ਦੀ ਧੀ ਆਪਣੇ ਪਿਤਾ ਨੂੰ ਆਖੀਰ ਸਲਾਮੀ ਦਿੱਤੀ ਹੈ। ਇਸ ਮੌਕੇ ਪੂਰੇ ਇਲਾਕੇ ਵੱਲੋਂ ਉਹਨਾਂ ਨੂੰ ਨਮ ਅੱਖਾਂ ਨਾਲ ਵਿਦਾਈ ਦਿੱਤੀ ਗਈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਅਤੇ ਡੀਸੀ ਦੀਪਤੀ ਉੱਪਲ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਨਾਇਬ ਸੂਬੇਦਾਰ ਜਸਵਿੰਦਰ ਸਿੰਘ ਕਪੂਰਥਲਾ ਦੇ ਪਿੰਡ ਦੇ ਘਰ ’ਚ ਦੋ ਭਰਾ ਹਨ, ਪਿਤਾ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੇ ਪਿਤਾ ਵੀ ਫੌਜ ਵਿਚੋਂ ਬਤੌਰ ਕੈਪਟਨ ਰਿਟਾਇਰ ਹੋਏ ਸੀ। ਉਨ੍ਹਾਂ ਦੇ ਵੱਡੇ ਭਰਾ ਰਜਿੰਦਰ ਸਿੰਘ ਵੀ ਸਾਬਕਾ ਫੌਜੀ ਹਨ। ਨਾਇਕ ਸੂਬੇਦਾਰ ਜਸਵਿੰਦਰ ਸਿੰਘ ਸ਼ਾਦੀ ਸ਼ੁਦਾ ਹਨ। ਉਨ੍ਹਾਂ ਦੇ ਦੋ ਬੱਚੇ ਇੱਕ ਬੇਟਾ ਇੱਕ ਬੇਟੀ ਪਿੰਡ ਵਿਚ ਹੀ ਰਹਿ ਰਹੇ ਹਨ ਅਤੇ ਮਾਤਾ ਮਨਜੀਤ ਕੌਰ ਵੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਹੀ ਰਹਿੰਦੇ ਹਨ।