ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਵਿਧਾਇਕ ਨੂੰ ਮੰਗਪੱਤਰ ਸੌਂਪਿਆ - ਬਰਾਬਰਤਾ ਦੇ ਅਧਿਕਾਰ
ਹੁਸ਼ਿਆਪੁਰ:ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਗੜ੍ਹਸ਼ੰਕਰ ਤੋਂ ਹਲਕਾ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਲਈ ਐਲਾਨੇ ਗਏ 6 ਵੇਂ ਤਨਖਾਹ ਕਮਿਸ਼ਨ ਦੀ ਨੋਟੀਫਿਕੇਸ਼ਨ ਨੂੰ ਨਾਂ ਮਨਜ਼ੂਰ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਪੇ ਕਮਿਸ਼ਨ ਦੇ ਨਾਮ ਤੇ ਕੀਤੇ ਗਏ ਧੋਖੇ ਨੂੰ ਮੁਲਾਜ਼ਮ ਮੁੱਢ ਤੋਂ ਨਕਾਰਦੇ ਹਨ। ਸਮੁੱਚੇ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੇ ਕਮਿਸ਼ਨ ਸਬੰਧੀ ਦਿੱਤੀ ਗਈ ਆਪਸ਼ਨ ਨੂੰ ਨਾਂ ਮਨਜ਼ੂਰ ਕੀਤਾ ਗਿਆ ਹੈ।ਪੇ ਕਮਿਸ਼ਨ ਨੂੰ ਮੁਲਾਜ਼ਮ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਦੇ। ਸਾਡੀ ਮੰਗ ਹੈ ਕਿ ਸਾਰੇ ਵਰਗਾਂ ਨੂੰ ਬਰਾਬਰਤਾ ਦੇ ਅਧਿਕਾਰ ਨੂੰ ਬਰਕਰਾਰ ਰੱਖਦੇ ਹੋਏ 3.01 ਦੇ ਗੁਣਾਂਕ ਨਾਲ ਤਨਖਾਹ ਦੇ ਲਾਭ ਮਿਲਣੇ ਚਾਹੀਦੇ ਹਨ।