‘ਆਪ’ ਦੇ ਸੀਐੱਮ ਚਿਹਰੇ ਦਾ ਨਾਮ ਹੋਇਆ ਤੈਅ ? - ਕੈਪਟਨ ਅਮਰਿੰਦਰ ਸਿੰਘ
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦਿੱਲ੍ਹੀ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਹੋਈ ਵਿਧਾਇਕਾਂ ਦੀ ਮੀਟਿੰਗ ਵਿੱਚ ਪੰਜਾਬ ਦੇ ਤਾਜ਼ਾ ਹਾਲਾਤਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸੂਬੇ ਦੇ ਆਪ ਦੇ ਸੀਐਮ ਚਿਹਰੇ ਨੂੰ ਲੈਕੇ ਚਰਚਾ ਕੀਤੀ ਗਈ ਹੈ ਤੇ ਜਲਦ ਸੀਐਮ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਸ ਦੌਰਾਨ ਜੈ ਕਿਸ਼ਨ ਰੋੜੀ ਨੇ ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਤੇ ਜੰਮਕੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਲੋਕਾਂ ਅਤੇ ਬਾਦਲ ਪਰਿਵਾਰ ਨਾਲ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸੂਬੇ ਦੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ।