ਨਰਸਾਂ ਨੇ ਘੇਰਿਆ ਸਿਵਲ ਸਰਜਨ ਦਫ਼ਤਰ - ਬਠਿੰਡਾ
ਬਠਿੰਡਾ: ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ 6ਵੇਂ ਪੇ ਕਮਿਸ਼ਨ ਖ਼ਿਲਾਫ਼ ਨਰਸਿੰਗ ਸਟਾਫ਼ ਵੱਲੋਂ ਮੁਕੰਮਲ ਤੌਰ 'ਤੇ ਹੜਤਾਲ ਕਰਦਿਆਂ ਬਠਿੰਡਾ ਦੇ ਸਿਵਲ ਸਰਜਨ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨ ਕਰ ਰਹੀ ਨਰਸਾਂ ਦਾ ਕਹਿਣਾ ਹੈ ਕਿ ਜੋ 6ਵਾ ਪੇ ਕਮਿਸ਼ਨ ਪੰਜਾਬ ਸਰਕਾਰ ਵੱਲੋਂ ਲਾਗੂ ਕੀਤਾ ਹੈ। ਉਹ ਸਾਨੂੰ ਮਨਜ਼ੂਰ ਨਹੀਂ ਹੈ। ਉਧਰ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਾ ਕਰ ਰਹੀ ਹੈ। ਜਿਸ ਕਾਰਨ ਸਾਨੂੰ ਮਜਬੂਰਨ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਜੇਕਰ ਸਰਕਾਰ ਨੇ ਜਲਦ ਹੀ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।