ਕਿਸਾਨੀ ਲਈ ਹਿੱਕ ਡਾਹ ਕੇ ਖੜਿਆ ਗੋਲਡਨ ਹੱਟ ਦਾ ਮਾਲਕ, ਕੀਤਾ ਵੱਡਾ ਐਲਾਨ - ਕਿਸਾਨਾਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣਾ ਚਾਹੀਦਾ
ਅੰਮ੍ਰਿਤਸਰ: ਕਿਸਾਨੀ ਅੰਦੋਲਨ ‘ਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੇ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 8 ਮਹੀਨੇ ਤੋਂ ਉਹ ਕਿਸਾਨਾਂ ਨੂੰ ਆਪਣਾ ਸਮਰਥਨ ਦਿੰਦੇ ਆ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਕਿਸਾਨਾਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਕਿਹਾ ਕਿ ਗੋਦੀ ਮੀਡੀਆ ਕਿਸਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕਿਸਾਨਾਂ ਨੂੰ ਆਪਣਾ ਹੌਸਲਾ ਬਣਾ ਕੇ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਕਿਹਾ ਕਿ ਜੋ ਸਾਧਵੀ ਦੇਵਾ ਠਾਕੁਰ ਵੱਲੋਂ ਉਨ੍ਹਾਂ ਉੱਤੇ ਇਲਜ਼ਾਮ ਲਗਾਏ ਜਾ ਰਹੇ ਹਾਂ ਉਨ੍ਹਾਂ ਸਾਰੇ ਇਲਜ਼ਾਮ ਰਾਮ ਸਿੰਘ ਰਾਣਾ ਨੇ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਮੇਰਾ ਨਾਮ ਰਾਮ ਵੁਲਕਰ ਸਿੰਘ ਹੈ ਅਤੇ ਲੋਕ ਮੈਨੂੰ ਰਾਮ ਸਿੰਘ ਰਾਣਾ ਦੇ ਨਾਮ ਤੋਂ ਹੀ ਜਾਣਦੇ ਹਨ।