ਪਠਾਨਕੋਟ ਪ੍ਰਸ਼ਾਸਨ ਨੇ ਪ੍ਰਵਾਸੀ ਮਜ਼ਦੂਰਾਂ ਲਈ ਕੀਤੇ ਗਏ ਠੋਸ ਪ੍ਰਬੰਧ - ਪਠਾਨਕੋਟ ਪ੍ਰਸ਼ਾਸਨ
ਪਠਾਨਕੋਟ ਸ਼ਹਿਰ 'ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਪ੍ਰਸ਼ਾਸਨ ਨੇ ਰਿਹਾਇਸ਼ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਪਠਾਨਕੋਟ 'ਚ 500 ਤੋਂ ਵੱਧ ਮਜ਼ਦੂਰ ਜੋ ਬਾਹਰਲੇ ਰਾਜਾਂ ਤੋਂ ਆਏ ਹਨ, ਉਨ੍ਹਾਂ ਨੂੰ ਪਠਾਨਕੋਟ ਵਿੱਚ ਬਣੇ 4 ਵੱਖ-ਵੱਖ ਸ਼ੈਲਟਰ ਹਾਊਸਾਂ ਵਿੱਚ ਰੱਖਿਆ ਗਿਆ ਹੈ। ਜਿੱਥੇ ਉਨ੍ਹਾਂ ਦੇ ਖਾਣ ਪੀਣ ਅਤੇ ਰਹਿਣ ਦਾ ਪ੍ਰਬੰਧ ਪ੍ਰਸ਼ਾਸਨ ਵਲੋਂ ਕੀਤਾ ਜਾ ਰਿਹਾ ਹੈ।