ਕਾਂਗਰਸ ਸਰਕਾਰ ਵੱਲੋਂ ਕੀਤੇ ਵਿਕਾਸ ਨੂੰ ਪੰਜਾਬ ਦੇ ਲੋਕਾਂ ਨੇ ਵੋਟ ਪਾਈ: ਰਾਣਾ ਕੇ ਪੀ ਸਿੰਘ - ਸਪੀਕਰ ਰਾਣਾ ਕੇ.ਪੀ. ਸਿੰਘ
ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਜਿਥੇ ਉਨ੍ਹਾਂ ਨੇ ਬੈਡਮਿੰਟਨ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਇਸ ਮੌਕੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਕਦੇ ਵੀ ਚੋਣ ਨਿਸ਼ਾਨ ’ਤੇ ਨਹੀਂ ਲੜੀ ਪਰ ਫਿਰ ਵੀ ਸ੍ਰੀ ਅਨੰਦਪੁਰ ਸਾਹਿਬ 13 ਉਮੀਦਵਾਰਾਂ ਵਿੱਚੋ 11 ਕੌਂਸਲਰ ਨੇ ਕਾਂਗਰਸ ਦਾ ਸਮਰਥਨ ਕੀਤਾ ਹੈ ਅਤੇ ਕਾਂਗਰਸ ਨਾਲ ਸਬੰਧਤ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਜਿਹੜੀ ਸਾਰੇ ਪੰਜਾਬ ਵਿੱਚ ਜਿੱਤੀ ਹੈ ਉਹ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਜੋ ਪਿਛਲੇ 4 ਸਾਲਾਂ ਦਾ ਕੰਮ ਕੀਤੇ ਹਨ ਇਹ ਉਸ ਦਾ ਨਤੀਜਾ ਹੈ। ਰਾਣਾ ਕੇ.ਪੀ. ਸਿੰਘ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ੇ ਦਾ ਲੱਕ ਤੋੜ ਦਿੱਤਾ ਹੈ। ਗੈਂਗਸਟਰ ਰਾਜ ਨੂੰ ਖਤਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਹੱਤਵਪੂਰਣ ਭੂਮਿਕਾ ਨਿਭਾਈ ਹੈ, ਜੋ ਪਿਛਲੀ ਸਰਕਾਰ ਵਿੱਚ ਜ਼ਿਆਦਾ ਸੀ, ਜਾਂ ਤਾਂ ਗੈਂਗਸਟਰ ਜੇਲਾਂ ਵਿੱਚ ਬੰਦ ਹਨ ਜਾਂ ਫਿਰ ਪੰਜਾਬ ਛੱਡ ਗਏ ਹਨ।