ਐਤਵਾਰ ਦੇ ਲੌਕਡਾਊਨ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ - ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ
ਹੁਸ਼ਿਆਰਪੁਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਪੁਰੀ ਤਰ੍ਹਾਂ ਸਖ਼ਤ ਹੈ। ਇਸ ਦੇ ਚੱਲਦਿਆਂ ਸਰਕਾਰ ਵਲੋਂ ਐਤਵਾਰ ਨੂੰ ਮੁਕੰਮਲ ਬੰਦ ਕੀਤਾ ਗਿਆ ਹੈ। ਸਰਕਾਰ ਵਲੋਂ ਐਤਵਾਰ ਦੇ ਲੌਕਡਾਊਨ 'ਚ ਐਮਰਜੈਂਸੀ ਸੇਵਾਵਾਂ ਨੂੰ ਹੀ ਛੋਟ ਦਿੱਤੀ ਗਈ। ਇਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਜਿਸ ਨੂੰ ਲੈਕੇ ਡੀ.ਐੱਸ.ਪੀ ਹੈੱਡਕੁਆਰਟਰ ਦਾ ਕਹਿਣਾ ਕਿ ਸਰਕਾਰ ਦੀਆਂ ਹਦਾਇਤਾਂ ਦੇ ਚੱਲਦਿਆਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ।