ਪੁਲਿਸ ਨੇ ਸਪੀਕਰਾਂ ਰਾਹੀਂ ਲੋਕਾਂ ਨੂੰ ਸਰਕਾਰ ਦੀਆਂ ਗਾਈਡਲਾਈਨਜ਼ ਤੋਂ ਕਰਵਾਇਆ ਜਾਣੂ - ਪੰਜਾਬ ਸਰਕਾਰ ਨੇ ਨਵੀਂ ਗਾਈਡਲਾਈਨਜ਼ ਜਾਰੀ
ਬਠਿੰਡਾ: ਕੋਰੋਨਾ ਲਾਗ ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਨਵੀਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਗਾਈਡਲਾਈਨਜ਼ ਉੱਤੇ ਅਮਲ ਕਰਵਾਉਣ ਲਈ ਬਠਿੰਡਾ ਵਿੱਚ ਪੁਲਿਸ ਸ਼ਹਿਰ ਵਿੱਚ ਲਾਉਡ ਸਪੀਕਰਾਂ ਰਾਹੀਂ ਲੋਕਾਂ ਨੂੰ ਜਾਣੂ ਕਰਵਾ ਰਹੀ ਹੈ। ਐਸਐਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਕੁਝ ਜ਼ਰੂਰੀ ਵਸਤਾ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਲੋਕਾਂ ਨੂੰ ਨਵੀਆਂ ਗਾਈਡਲਾਈਨਜ਼ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀਆਂ ਤੋਂ ਬਚਾਅ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।