ਪੁਲਿਸ ਨੇ ਇਸ ਤਰ੍ਹਾਂ ਦਬੋਚਿਆ ਲੁਟੇਰਾ ਗਿਰੋਹ - ਪੁਲਿਸ
ਅੰਮ੍ਰਿਤਸਰ: ਜ਼ਿਲ੍ਹੇ ‘ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਖਿਲਾਫ਼ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ 2 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਘਟਨਾ ਸਮੇਂ ਵਰਤਿਆ ਮੋਟਰਸਾਇਕਲ ਤੇ ਲੁੱਟ ਦਾ ਸਮਾਨ ਵੀ ਬਰਾਮਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇਨ੍ਹਾਂ ਕਾਬੂ ਕੀਤੇ ਗਏ ਲੁਟੇਰਿਆਂ ਵੱਲੋਂ ਇੱਕ ਮਹਿਲਾ ਨੂੰ ਆਪਣੀ ਲੁੱਟ ਦਾ ਨਿਸ਼ਾਨਾ ਬਣਾਇਆ ਗਿਆ ਸੀ ਤੇ ਲੁਟੇਰੇ ਉਸਦੀ ਸੋਨੇ ਦੀ ਚੇਨ ਲੁੱਟ ਕੇ ਲੈ ਗਏ ਸਨ। ਜਿੰਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।