ਪੈਟਰੋਲ ਤੇ ਡੀਜ਼ਲ ਸਮੇਤ ਬਿਜਲੀ ਕੀਮਤਾਂ ਵਧਣ 'ਤੇ ਲੋਕਾਂ ਦੇ ਤਿੱਖੇ ਪ੍ਰਤੀਕਰਮ
ਬਰਨਾਲਾ: ਦੇਸ਼ ਭਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨਿਰੰਤਰ ਵਧ ਰਹੀਆਂ ਹਨ। ਪੰਜਾਬ ਵਿੱਚ ਪੈਟਰੋਲ 105 ਰੁਪਏ ਅਤੇ ਡੀਜ਼ਲ 95 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਥੇ ਹੁਣ ਕੋਲਾ ਸੰਕਟ ਪੈਦਾ ਹੋਣ ਨਾਲ ਬਿਜਲੀ ਦਰਾਂ ਵਧਣ ਦੇ ਆਸਾਰ ਬਣੇ ਹੋਏ ਹਨ। ਇਸ ਮਾਮਲੇ 'ਤੇ ਬਰਨਾਲਾ ਦੇ ਲੋਕਾਂ ਨੇ ਤਿੱਖੇ ਪ੍ਰਤੀਕਰਮ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪੈਟਰੋਲ ਅਤੇ ਡੀਜ਼ਲ ਪਹਿਲਾਂ ਹੀ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਹੈ। ਜਿਸ ਕਰਕੇ ਇਸਦੇ ਰੋਜ਼ਾਨਾ ਭਾਅ ਵਧ ਰਹੇ ਹਨ। ਪੰਜਾਬ ਵਿੱਚ ਥਰਮਲ ਪਲਾਂਟ ਨਿੱਜੀ ਹੱਥਾਂ ਵਿਚ ਹੋਣ ਕਾਰਨ ਬਿਜਲੀ ਦਰਾਂ ਵਧੀਆ ਹੋਈਆਂ ਹਨ। ਜੇਕਰ ਇਹੀ ਹਾਲਾਤ ਰਹੇ ਤਾਂ ਆਮ ਬੰਦੇ ਨੂੰ ਘਰ ਚਲਾਉਣਾ ਬਹੁਤ ਮੁਸ਼ਕਿਲ ਹੋ ਜਾਵੇੇਗਾ।