ਰੋਸ ਪ੍ਰਦਰਸ਼ਨ ਕਰ ਰਹੀ 'ਆਪ' ਦਾ ਕੋਈ ਵਜੂਦ ਨਹੀਂ: ਮਨਜਿੰਦਰ ਸਿੰਘ ਜਿੰਦਰੀ - ਪੰਜਾਬ ਵਿਧਾਨ ਸਭਾ ਚੋਣਾਂ 2022
ਪਟਿਆਲਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਯੂਥ ਕਾਂਗਰਸ ਦੇ ਪ੍ਰਧਾਨ ਮਨਜਿੰਦਰ ਸਿੰਘ ਜਿੰਦਰੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਘੁਟਾਲੇ ਨੂੰ ਲੈ ਕੇ ਜਿੱਥੇ ਸਾਰੀਆਂ ਹੀ ਵਿਰੋਧੀ ਪਾਰਟੀਆਂ ਮੰਤਰੀ 'ਤੇ ਇਲਜ਼ਾਮ ਲਗਾ ਰਹੀਆਂ ਹਨ, ਉਹ ਸਰਾਸਰ ਬੇਬੁਨਿਆਦ ਹਨ। ਨਾਭਾ ਦੇ ਸਾਰੇ ਕਾਂਗਰਸ ਪਾਰਟੀ ਵਰਕਰ ਉਨ੍ਹਾਂ ਦੇ ਨਾਲ ਹਨ ਅਤੇ ਜੋ ਆਮ ਆਦਮੀ ਪਾਰਟੀ ਰੋਸ ਪ੍ਰਦਰਸ਼ਨ ਕਰ ਰਹੀ ਹੈ ਉਨ੍ਹਾਂ ਦਾ ਕੋਈ ਵਜੂਦ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਮੁੱਦਾ ਖੜਾ ਕਰਨ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਇਹ ਡਰਾਮਾ ਕਰ ਰਹੀਆਂ ਹਨ।