ਲੁਧਿਆਣਾ ਦੇ ਵਿਕਾਸ ਲਈ ਪੰਜਾਬ ਸਰਕਾਰ ਚੁੱਕ ਰਹੀ ਇਹ ਕਦਮ: ਵਿੰਨੀ ਮਹਾਜਨ - ਲੁਧਿਆਣਾ ਦੇ ਵਿਕਾਸ
ਲੁਧਿਆਣਾ: ਪੰਜਾਬ ਦੀ ਚੀਫ਼ ਸੈਕਟਰੀ ਵਿੰਨੀ ਮਹਾਜਨ ਵੱਲੋਂ ਲੁਧਿਆਣਾ 'ਚ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਕਿਹਾ ਕਿ ਲੁਧਿਆਣਾ ਦੇ ਵਿਕਾਸ ਲਈ ਸਰਕਾਰ ਪੂਰੀ ਵਾਹ ਲਗਾ ਰਹੀ ਹੈ, ਉਨ੍ਹਾਂ ਕਿਹਾ ਕਿ ਇੱਥੇ ਇੰਡਸਟਰੀ ਨੂੰ ਪ੍ਰਫੁਲਿਤ ਕੀਤਾ ਜਾ ਰਿਹਾ ਹੈ ਅਤੇ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਲਈ ਵੀ ਸਾਰੀ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਲੁਧਿਆਣਾ ਸਾਈਕਲ ਵੈਲੀ ਵਿੱਚ ਬਿਰਲਾ ਗਰੁੱਪ ਵੱਲੋਂ ਵੀ ਨਿਵੇਸ਼ ਲਈ ਦਿਲਚਸਪੀ ਵਿਖਾਈ ਗਈ ਹੈ। ਉਨ੍ਹਾਂ ਵੱਲੋਂ ਉਥੇ ਥਾਂ ਵੀ ਲੈ ਲਈ ਗਈ ਹੈ। ਇਸ ਤੋਂ ਇਲਾਵਾ ਹੋਰ ਵੀ ਕੰਪਨੀਆਂ ਉੱਥੇ ਨਿਵੇਸ਼ ਕਰ ਰਹੀਆਂ ਹਨ।