ਮੀਂਹ ਨੇ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਕੱਢੀ ਫੂਕ, - ਪ੍ਰਸ਼ਾਸਨ
ਲੁਧਿਆਣਾ:ਸੂਬੇ ਦੇ ਵਿੱਚ ਪਿਛਲੇ ਦਿਨ੍ਹਾਂ ਤੋਂ ਪੈ ਰਹੇ ਮੀਂਹ ਕਾਰਨ ਲੋਕਾਂ ਵੱਲੋਂ ਅੱਤ ਦੀ ਗਰਮੀ ਤੋਂ ਕਾਫੀ ਰਾਹਤ ਮਹਿਸੂਸ ਕੀਤੀ ਹੈ ਇਸਦੇ ਨਾਲ ਹੀ ਕੁਝ ਜ਼ਿਲ੍ਹਿਆਂ ਦੀਆਂ ਅਜਿਹੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਨੇ ਜਿੰਨ੍ਹਾਂ ਪ੍ਰਸ਼ਾਸਨ ਦੇ ਵਿਕਾਸ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਅਜਿਹਿਆਂ ਹੀ ਤਸਵੀਰਾਂ ਲੁਧਿਆਣਾ ਤੋਂ ਸਾਹਮਣੇ ਆਈਆਂ ਹਨ ਜਿੰਨ੍ਹਾਂ ਨੇ ਪ੍ਰਸ਼ਾਸਨ ਦੇ ਦਾਅਵਿਆਂ ਤੇ ਵੱਡੇ ਸਵਾਲੀਆਂ ਨਿਸ਼ਾਨ ਲਗਾਏ ਹਨ। ਵੱਖ-ਵੱਖ ਥਾਵਾਂ ਤੇ ਕੋਈ ਵਾਹਨ ਭਾਰੀ ਪਾਣੀ ਵਿੱਚ ਦੀ ਲੰਘਦਾ ਦਿਖਾਈ ਦੇ ਰਿਹਾ ਹੈ ਤੇ ਕੋਈ ਵਾਹਨ ਵੱਡੇ ਵੱਡੇ ਟੋਇਆਂ ਵਿੱਚ ਧਸਿਆ ਦਿਖਾਈ ਦਿੱਤਾ ਜਿਸ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਇਲਾਕੇ ਦੇ ਲੋਕਾਂ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਤੇ ਵੱਡੇ ਸਵਾਲ ਖੜ੍ਹੇ ਕੀਤੇ।