ਲੁਟੇਰਿਆ ਨੇ ਲੁੱਟ ਨੂੰ ਅੰਜਾਮ ਦੇਣ ਲਈ ਨੌਜਵਾਨ ’ਤੇ ਕੀਤਾ ਕਾਤਲਾਨਾ ਹਮਲਾ - ਬੈਖੋਫ਼ ਲੁਟੇਰਿਆ
ਜਲੰਧਰ: ਦੇਰ ਰਾਤ ਬੈਖੋਫ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਇੱਕ ਨੌਜਵਾਨ ਨੂੰ ਬੂਰੀ ਤਰ੍ਹਾਂ ਨਾਲ ਜ਼ਖਮੀ ਕਰ ਹਜ਼ਾਰਾਂ ਰੁਪਏ ਦੀ ਨਕਦੀ ਤੇ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। ਪੀੜਤ ਨੌਜਵਾਨ ਨੇ ਦੱਸਿਆ ਕਿ ਉਹ ਜਦੋਂ ਮੋਟਰਸਾਈਕਲ ’ਤੇ ਚੰਡੀਗੜ੍ਹ ਤੋਂ ਜਲੰਧਰ ਆ ਰਿਹਾ ਸੀ ਤਾਂ ਉਸਨੂੰ ਪਲਾਹੀ ਬਾਈਪਾਸ ’ਤੇ 3 ਮੋਟਰਸਾਈਕਲ ਸਵਾਰਾਂ ਨੇ ਰੋਕਿਆ ਤੇ ਉਸਤੇ ਕਾਤਲਾਨਾ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਸਿਰ ’ਤੇ ਗੰਭੀਰ ਸੱਟ ਲੱਗੀ। ਇਸ ਦੌਰਾਨ ਲੁਟੇਰੇ 2 ਹਜ਼ਾਰ ਰੁਪਏ ਨਕਦੀ, ਲੈਪਟਾਪ ਅਤੇ ਹੋਰ ਜਰੂਰੀ ਕਾਗਜਾਤ ਲੈ ਕੇ ਫਰਾਰ ਹੋ ਗਏ। ਫਿਲਹਾਲ ਮੌਕੇ ਤੇ ਪਹੁੰਚੇ ਜਾਂਚ ਅਧਿਕਾਰੀ ਨਿਰਮਲ ਕੁਮਾਰ ਨੇ ਪੀੜਤ ਨੌਜਵਾਨ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।