ਦਿਲਬਾਗ ਸਿੰਘ ਨੂੰ ਅਕਾਲੀ ਦਲ ਦੇ ਐਸਸੀ ਵਿੰਗ ਪ੍ਰਧਾਨ ਨਿਯੁਕਤ - ਦਿਲਬਾਗ ਸਿੰਘ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿਲਬਾਗ ਸਿੰਘ ਨੂੰ ਐੱਸਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਪਾਰਟੀ ਹਾਈਕਮਾਨ ਵੱਲੋਂ ਦਿੱਤੇ ਇਸ ਸਨਮਾਨ ਸਦਕਾ ਉਹ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਹਨ। ਉਹ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਗੁਲਜਾਰ ਸਿੰਘ ਰਣੀਕੇ ਅਤੇ ਹੋਰ ਪਾਰਟੀ ਆਗੂਆਂ ਦਾ ਧੰਨਵਾਦ ਕਰਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਈਕਮਾਨ ਵੱਲੋਂ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ ਉਸਨੂੰ ਉਹ ਤਹਿ ਦਿਲੋਂ ਨਿਭਾਉਣਗੇ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਪੂਰੀ ਬਹੁਮਤ ਨਾਲ ਜਿੱਤੇਗੀ।