ਸਫ਼ਾਈ ਕਾਮਿਆਂ ਹੱਕ 'ਚ ਨਿੱਤਰਿਆ ਸ਼੍ਰੋਮਣੀ ਅਕਾਲੀ ਦਲ - Shiromani Akali Dal
ਤਲਵੰਡੀ ਸਾਬੋ: ਆਪਣੀਆਂ ਮੰਗਾਂ ਨੂੰ ਲੈਕੇ ਸਫ਼ਾਈ ਕਾਮੇ ਪਿਛਲੇ ਕਈ ਦਿਨਾਂ ਤੋਂ ਹੜਤਾਲ ਕਰ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਸਮਰਥਨ 'ਚ ਹੋ ਗਿਆ ਹੈ। ਜਿਸ ਨੂੰ ਲੈਕੇ ਸਾਬਕਾ ਵਿਧਾਇਕ ਉਨ੍ਹਾਂ ਦੇ ਧਰਨੇ 'ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਇਨ੍ਹਾਂ ਸਫ਼ਾਈ ਕਾਮਿਆਂ ਦੀ ਸਾਰ ਨਹੀਂ ਲਈ ਜਾ ਰਹੀ । ਉਨ੍ਹਾਂ ਦਾ ਕਹਿਣਾ ਕਿ ਕੋਈ ਵੀ ਅਧਿਕਾਰੀ ਉਨ੍ਹਾਂ ਨੂੰ ਮਿਲਣ ਨਹੀਂ ਆਇਆ। ਇਸ ਦੇ ਨਾਲ ਹੀ ਕਿਹਾ ਕਿ ਜਦੋਂ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਇਨ੍ਹਾਂ ਦਾ ਮਸਲਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ।