ਸ਼੍ਰੋਮਣੀ ਅਕਾਲੀ ਦਲ ਨੇ ਧਰਨੇ ਲਗਾ ਕੇ ਕੈਪਟਨ ਨੂੰ ਯਾਦ ਕਰਵਾਏ ਪਹਿਲੇ ਵਾਅਦੇ - ਕੈਪਟਨ ਨੂੰ ਯਾਦ ਕਰਵਾਏ ਪਹਿਲੇ ਵਾਅਦੇ
ਤਰਨ ਤਾਰਨ: ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕੈਪਟਨ ਸਰਕਾਰ ਨੂੰ ਸਰਕਾਰ ਬਣਾਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਹਲਕਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਹਲਕਾ ਖਡੂਰ ਸਾਹਿਬ ਵਿਖੇ ਐਸਡੀਐਮ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਹਲਕਾ ਖਡੂਰ ਸਾਹਿਬ ਦੀ ਸ਼੍ਰੋਮਣੀ ਅਕਾਲੀ ਦਲ ਸੀਨੀਅਰ ਲੀਡਰਸ਼ਿਪ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਜਨਤਾ ਨਾਲ ਕੀਤੇ ਵਾਅਦੇ ਨਹੀਂ ਪੂਰੇ ਕੀਤੇ ਹਨ ਅਤੇ ਝੂਠੀਆਂ ਸੋਹਾਂ ਖਾ ਕੇ ਬਣਾਈ ਸਰਕਾਰ ਨੂੰ ਵਾਅਦਾ ਖ਼ਿਲਾਫ਼ੀਆਂ ਦਾ ਖਮਿਆਜ਼ਾ ਭੁਗਤਣਾ ਪਵੇਗਾ।