ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਹੀਦ ਗੁਰਬਖਸ਼ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ - martyrdom day of Shaheed Gurbaksh Singh
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਬਾਬਾ ਗੁਰਬਖਸ਼ ਸਿੰਘ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਗੁਰਬਖਸ਼ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ ਤੇ ਰਾਗੀ ਸਿੰਘਾਂ ਵੱਲੋਂ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ |