ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦੇਸ਼ ਦੇ ਹਾਲਾਤ ਚਿੰਤਾਜਨਕ- ਗਿਆਨੀ ਰਘਬੀਰ ਸਿੰਘ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦਿਨ ਪਰ ਦਿਨ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਦੇ ਚੱਲਦਿਆਂ ਮੌਤਾਂ ਦਾ ਅੰਕੜਾ ਵੀ ਲਗਾਤਾਰ ਵੱਧ ਰਿਹਾ ਹੈ। ਇਸ ਨੂੰ ਲੈਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਦੇਸ਼ ਦੇ ਹਾਲਾਤ ਗੰਭੀਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕਮੀ ਕਾਰਨ ਵੀ ਲੋਕਾਂ ਦੀ ਮੌਤ ਹੋ ਰਹੀ ਹੈ। ਇਸ ਲਈ ਸਰਕਾਰ ਨੂੰ ਵੱਧ ਤੋਂ ਵੱਧ ਆਕਸੀਜਨ ਦੇ ਪਲਾਂਟ ਲਗਾਉਣੇ ਚਾਹੀਦੇ ਹਨ।