ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਰਹੇਹਾ ਜਾਰੀ-ਕਿਸਾਨ
ਗੁਰਦਾਸਪੁਰ:ਸਾਡਾ ਪੰਜਾਬ ਫੈਡਰੇਸ਼ਨ ਵਲੋਂ ਕੇਂਦਰ ਸਰਕਾਰ ਦੇ ਖਿਲਾਫ਼ ਜੰਮਕੇ ਨਾਅਰੇਬਾਜੀ ਕਰਦੇ ਹੋਏ ਕਾਲੇ ਝੰਡੇ ਫੜ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਤੇ ਵਰ੍ਹਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਪੂਰੇ 6 ਮਹੀਨੇ ਹੋ ਗਏ ਹਨ ਅਤੇ ਕੇਂਦਰ ਸਰਕਾਰ ਨੇ ਅਜੇ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੀ ਹਨ ਅਤੇ ਆਪਣੀ ਜਿੱਦ ਤੇ ਸਰਕਾਰ ਅੜੀ ਹੋਈ ਹੈ ਜਿਸ ਕਰਕੇ ਕਿਸਾਨਾਂ ਵਲੋਂ ਅੱਜ ਕਾਲੀਆਂ ਝੰਡੀਆਂ ਫੜ ਕੇ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਜਦੋ ਤੱਕ ਖੇਤੀ ਬਿਲ ਰੱਦ ਨਹੀਂ ਹੁੰਦੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ।ਨਾਲ ਹੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਦਾ ਬਹਾਨਾ ਲਗਾ ਕੇ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ