ਕਿਸਾਨ ਜਥੇਬੰਦੀਆਂ ਦਾ ਚੋਥੇ ਦਿਨ ਵੀ ਸੰਘਰਸ਼ ਜਾਰੀ - 31 ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਸਟੇਸ਼ਨ 'ਤੇ ਅਣਮਿੱਥੇ ਸਮੇਂ ਲਈ ਧਰਨਾ
ਗੁਰਦਾਸਪੁਰ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 31 ਕਿਸਾਨ ਜਥੇਬੰਦੀਆਂ ਵੱਲੋਂ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਧਰਨਾ ਕਿਸਾਨਾਂ ਵੱਲੋਂ ਚੋਥੇ ਦਿਨ ਵੀ ਜਾਰੀ ਹੈ। ਕਿਸਾਨਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਕਾਲੇ ਕਾਨੂੰਨ ਲਾਗੂ ਕੀਤੇ ਗਏ ਹਨ, ਉਹ ਕਾਨੂੰਨ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਇਹ ਕਾਨੂੰਨ ਰੱਦ ਨਹੀਂ ਹੁੰਦੇ ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।