ਉਹ ਸਮਾਂ ਦੂਰ ਨਹੀਂ ਜਦੋਂ ਕਾਂਗਰਸੀ ਵਰਕਰ ਅਕਾਲੀ ਦਲ ’ਚ ਸ਼ਾਮਲ ਹੋਣਗੇ: ਵਲਟੋਹਾ - ਅਕਾਲੀ ਦਲ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਦਰਸ਼ਨ ਸਿੰਘ ਸੁਲਤਾਨਵਿੰਡ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਇਸ ਮੁੱਦੇ ’ਤੇ ਬੋਲਦਿਆਂ ਅਕਾਲੀ ਦਲ ਦੇ ਸਾਬਕਾ ਮੰਤਰੀ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ 2017 ’ਚ ਲੋਕ ਕਾਂਗਰਸ ਨੂੰ ਜਿੱਤਾ ਕੇੇ ਪਛਤਾ ਰਹੇ ਹਨ। ਉਨ੍ਹਾਂ ਕਾਂਗਰਸ ’ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਲੋਕ ਇੱਕ ਵਾਰ ਧੋਖਾ ਖਾ ਗਏ ਪਰ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਅਜਿਹਾ ਨਹੀਂ ਕਰਨਗੇ। ਸੋ ਸਾਲ 2022 ’ਚ ਅਕਾਲੀ ਦਲ ਦੀ ਬਹੁਮਤ ਨਾਲ ਸਰਕਾਰ ਬਣਨ ਜਾ ਰਹੀ ਹੈ ਤੇ ਉਹ ਵੀ ਸਮਾਂ ਦੂਰ ਨਹੀਂ ਜਦੋਂ ਕਾਂਗਰਸੀ ਆਗੂ ਆਪ-ਮੁਹਾਰੇ ਅਕਾਲੀ ਦਲ ’ਚ ਸ਼ਾਮਲ ਹੋਣਗੇ।