ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਲੈਕੇ ਵਪਾਰੀਆਂ ਨੇ ਕੀਤੀ ਮੀਟਿੰਗ - ਬਾਜ਼ਾਰਾਂ 'ਚ ਭੀੜ ਹੋ ਰਹੀ
ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਦੁਕਾਨਾਂ ਖੋਲ੍ਹਣ ਨੂੰ ਲੈਕੇ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨੂੰ ਲੈਕੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਵਪਾਰੀ ਵਰਗ ਵਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਸੱਜੇ ਖੱਬੇ ਦੁਕਾਨਾਂ ਖੋਲ੍ਹਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਕਿ ਬਾਵਜੂਦ ਇਸ ਦੇ ਬਾਜ਼ਾਰਾਂ 'ਚ ਭੀੜ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਪ੍ਰਸ਼ਾਸਨ ਨੂੰ ਅਪੀਲ ਕੀਤੀ ਜਾਵੇਗੀ ਕਿ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾਣ ਤਾਂ ਜੋ ਮਹਾਂਮਾਰੀ ਦੇ ਚੱਲਦਿਆਂ ਭੀੜ ਘੱਟ ਹੋ ਸਕੇ।
Last Updated : May 12, 2021, 10:30 PM IST